11.88C Vancouver
ADS

Jun 6, 2025 5:53 PM - Connect Newsroom

ਸਰੀ ਵਿਚ ਦਿਨ-ਦਿਹਾੜੇ ਵਾਪਰੀ ਛੁਰੇਬਾਜ਼ੀ ਦੀ ਘਟਨਾ, ਸ਼ੱਕੀ ਨੌਜਵਾਨ ਗ੍ਰਿਫ਼ਤਾਰ

Share On
youth-suspect-arrested-youth-victim-hospitalized
Surrey Police Service officers then began searching for the suspect involved..(Photo: The Canadian Press)

ਸਰੀ ਵਿਚ ਦਿਨ-ਦਿਹਾੜੇ ਛੁਰੇਬਾਜ਼ੀ ਦੀ ਘਟਨਾ ਹੋਈ ਹੈ, ਜਿਸ ਵਿਚ ਇੱਕ ਨਾਬਾਲਗ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪੁਲਿਸ ਨੇ ਸ਼ੱਕੀ ਦੀ ਗ੍ਰਿਫਤਾਰੀ ਹੋਣ ਦੀ ਵੀ ਪੁਸ਼ਟੀ ਕੀਤੀ ਹੈ।

ਸਰੀ ਪੁਲਿਸ ਸਰਵਿਸ ਨੇ ਇੱਕ ਬਿਆਨ ਵਿਚ ਕਿਹਾ ਕਿ ਵੀਰਵਾਰ ਦੁਪਹਿਰ ਤਿੰਨ ਵਜੇ ਦੇ ਕਰੀਬ ਅਧਿਕਾਰੀ ਨੂੰ 132 ਸਟ੍ਰੀਟ ਅਤੇ 70ਬੀ ਐਵੇਨਿਊ ਦੇ ਖੇਤਰ ਵਿਚ ਛੁਰੇਬਾਜ਼ੀ ਦੀਆਂ ਰਿਪੋਰਟਸ ਮਿਲੀਆਂ, ਜਦੋਂ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ 14 ਸਾਲਾ ਲੜਕਾ ਗੰਭੀਰ ਰੂਪ ਵਿਚ ਜ਼ਖਮੀ ਸੀ।

ਪੀੜਤ ਵਿਅਕਤੀ ਨੂੰ ਪੁਲਿਸ, ਪੈਰਾਮੈਡਿਕਸ ਅਤੇ ਫਾਇਰ ਫਾਈਟਰਜ਼ ਨੇ ਮੁੱਢਲੀ ਸਹਾਇਤਾ ਦਿੱਤੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਸ਼ੁੱਕਰਵਾਰ ਸਵੇਰੇ ਉਸ ਦੀ ਹਾਲਤ ਸਥਿਰ ਸੀ।

ਪੁਲਿਸ ਨੇ ਦੱਸਿਆ ਕਿ ਘਟਨਾ ਦੀ ਰਿਪੋਰਟ ਮਿਲਣ ਦੇ ਕਰੀਬ ਦੋ ਘੰਟੇ ਅੰਦਰ ਸ਼ਾਮ ਲਗਭਗ ਪੰਜ ਵਜੇ ਸ਼ੁੱਕੀ ਨੂੰ ਘਟਨਾ ਸਥਾਨ ਤੋਂ ਕੁਝ ਬਲਾਕ ਦੂਰੀ ਤੋਂ ਹਿਰਾਸਤ ਵਿਚ ਲਿਆ ਗਿਆ, ਪੁਲਿਸ ਨੇ ਕਿਹਾ ਕਿ ਹਾਲਾਂਕਿ, ਚਾਕੂ ਮਾਰਨ ਦੇ ਉਦੇਸ਼ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ ਪਰ ਇਹ ਰੈਂਡਮ ਮਾਮਲਾ ਨਹੀਂ ਹੈ, ਦੋਵੇਂ ਧਿਰਾਂ ਇੱਕ ਦੂਜੇ ਨੂੰ ਜਾਣਦੀਆਂ ਸਨ।

Latest news

surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link