21.09C Vancouver
ADS

Jul 25, 2020 8:00 PM -

ਕੋਵਿਡ-19 ਕਾਰਣ ਸਰਕਾਰੀ ਕਰਮਚਾਰੀਆਂ ਨੂੰ ਘਰ ਰੱਖਣ ਦੀ ਲਾਗਤ $600 ਮਿਲੀਅਨ ਤੋਂ ਵੀ ਵੱਧ ਹੋਣ ਦਾ ਅਨੁਮਾਨ

Share On
ਕੋਵਿਡ-19-ਕਾਰਣ-ਸਰਕਾਰੀ-ਕਰਮਚਾਰੀਆਂ-ਨੂੰ-ਘਰ-ਰੱਖਣ-ਦੀ-ਲਾਗਤ-600-ਮਿਲੀਅਨ-ਤੋਂ-ਵੀ-ਵੱਧ-ਹੋਣ-ਦਾ-ਅਨੁਮਾਨ
A file image of the national headquarters of Canada Revenue Agency/ The Canadian Press

ਸਿਵਲ ਕਰਮਚਾਰੀਆਂ ਨੂੰ ਕੋਵਿਡ-19 ਦੌਰਾਨ ਤਨਖਾਹ ਦੇ ਨਾਲ ਘਰ ਰਹਿਣ ਦੀ ਆਗਿਆ ਦੇਣ ਦੀ ਨੀਤੀ ਕਾਰਣ ਫ਼ੈਡਰਲ ਸਰਕਾਰ ਨੂੰ ਇਸ ਸਾਲ ਅਜੇ ਤੱਕ ਉਤਪਾਦਕਤਾ ਵਿੱਚ ਘੱਟੋ-ਘੱਟ $439 ਮਿਲੀਅਨ ਦਾ ਘਾਟਾ ਪੈ ਚੁੱਕਾ ਹੈ।

ਪਾਰਲੀਮੈਂਟਰੀ ਬੱਜਟ ਅਫ਼ਸਰ ਦੀ ਰੀਪੋਰਟ ਮੁਤਾਬਕ, ਇਸ ਘਾਟੇ ਦਾ ਜ਼ਿਆਦਾਤਰ ਹਿੱਸਾ 15 ਮਾਰਚ ਤੋਂ 31 ਮਈ ਦੇ ਵਿਚਕਾਰ, ਕੈਨੇਡਾ ਰੈਵੀਨਿਊ ਏਜੰਸੀ ਦੇ ਉਹਨਾਂ ਕਰਮਚਾਰੀਆਂ ਦੇ ਘਰ ਰਹਿਣ ਦਾ ਨਤੀਜਾ ਸੀ, ਜੋ ਕੰਮ ਕਰਨ ਦੇ ਅਯੋਗ ਸਨ।

ਸਿਰਫ਼ ਇਸ ਇੱਕ ਡਿਪਾਰਟਮੇਂਟ ਵੱਲੋਂ ਆਪਣੇ ਕਰਮਚਾਰੀਆਂ ਨੂੰ ਤਨਖਾਹ ਸਮੇਤ ਛੁੱਟੀਆਂ ਦੇਣ ਕਾਰਣ $311 ਮਿਲੀਅਨ ਦਾ ਨੁਕਸਾਨ ਹੋਇਆ। $33.8 ਮਿਲੀਅਨ ਦੇ ਘਾਟੇ ਨਾਲ ਕਰੈਕਸ਼ਨਲ ਸਰਵਿਸਿਜ਼ ਕੈਨੇਡਾ ਦੂਸਰੇ ਸਥਾਨ 'ਤੇ ਹੈ।

ਰਿਪੋਰਟ ਮੁਤਾਬਕ ਕੈਨੇਡਾ ਰੈਵੀਨਿਊ ਏਜੰਸੀ ਨੇ ਬਜਟ ਨਿਗਰਾਨ ਨੂੰ ਦੱਸਿਆ ਕਿ ਕੰਮ 'ਤੇ ਸੀਮਾਵਾਂ ਛੁੱਟੀ ਲੈਣ ਦਾ ਸਭ ਤੋਂ ਆਮ ਕਾਰਨ ਸੀ।

ਪੀ.ਬੀ.ਓ. ਦੀ ਇਹ ਰਿਪੋਰਟ ਐਡਮਿੰਟਨ ਕੰਜ਼ਰਵੇਟਿਵ ਐਮ.ਪੀ. ਕੈਲੀ ਮੈਕਾਲੇ ਦੀ ਬੇਨਤੀ 'ਤੇ ਤਿਆਰ ਕੀਤੀ ਗਈ ਸੀ, ਜੋ ਨੀਤੀ (ਜਿਸਨੂੰ ਪੇਅ ਕੋਡ 699 ਵਜੋਂ ਜਾਣਿਆ ਜਾਂਦਾ ਹੈ) ਦੇ ਵਿੱਤੀ ਪ੍ਰਭਾਵ ਨੂੰ ਜਾਣਨਾ ਚਾਹੁੰਦੇ ਸਨ।

ਇਹ ਨੀਤੀ ਫ਼ੈਡਰਲ ਕਰਮਚਾਰੀਆਂ ਨੂੰ ਸੰਕਟਕਾਲਾਂ ਦੌਰਾਨ ਤਨਖਾਹ-ਸਮੇਤ ਛੁੱਟੀ ਦਿੰਦੀ ਹੈ ਜਿਵੇਂ ਕਿ ਕੋਵਿਡ-19 ਨਾਲ ਬਿਮਾਰ ਹੋਣਾ, ਕੁਆਰਟੀਨਾਈਨ ਕਰਨਾ, ਉਸ ਤਕਨਾਲਜੀ ਤੱਕ ਪਹੁੰਚ ਕਰਨ ਦੇ ਯੋਗ ਨਾ ਹੋਣਾ ਜਿਸਦੀ ਉਹਨਾਂ ਨੂੰ ਆਪਣੇ ਕੰਮ ਨੂੰ ਪੂਰਾ ਕਰਨ ਅਤੇ ਨਿਰਭਰਾਂ ਦੀ ਦੇਖਭਾਲ ਕਰਨ ਲਈ ਲੋੜ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link