12.06C Vancouver
ADS

Dec 1, 2023 4:59 PM - The Canadian Press

ਬੀਸੀ 'ਚ ਓਵਰਡੋਜ਼ ਕਾਰਨ 2,039 ਲੋਕਾਂ ਦੀ 10 ਮਹੀਨਿਆਂ 'ਚ ਮੌਤ

Share On
ਬੀਸੀ-ਚ-ਓਵਰਡੋਜ਼-ਕਾਰਨ-2-039-ਲੋਕਾਂ-ਦੀ-10-ਮਹੀਨਿਆਂ-ਚ-ਮੌਤ
A statement from the coroners' service says in October alone 189 people died from overdoses, which is more than six deaths a day. (Photo: The Canadian Press)

ਬੀਸੀ ਵਿੱਚ ਓਵਰਡੋਜ਼ ਕਾਰਨ 2,039 ਲੋਕਾਂ ਦੀ ਮੌਤ ਸਾਲ ਦੇ ਪਹਿਲੇ 10 ਮਹੀਨਿਆਂ ਵਿੱਚ ਹੋਈ ਹੈ। ਬੀਸੀ ਕੋਰੋਨਰਜ਼ ਸਰਵਿਸ ਨੇ ਇਹ ਅੰਕੜੇ ਜਾਰੀ ਕੀਤੇ ਹਨ। ਲਗਾਤਾਰ ਤੀਜੇ ਸਾਲ ਬੀਸੀ ਕੋਰੋਨਰਜ਼ ਸਰਵਿਸ ਦਾ ਕਹਿਣਾ ਹੈ ਕਿ ਇੱਕ ਸਾਲ 'ਚ 2000 ਤੋਂ ਵੱਧ ਲੋਕਾਂ ਦੀ ਮੌਤ ਹੋ ਰਹੀ ਹੈ।

ਕੋਰੋਨਰਜ਼ ਸਰਵਿਸ ਦਾ ਕਹਿਣਾ ਹੈ ਕਿ ਅਕਤੂਬਰ ਵਿੱਚ 189 ਲੋਕ ਮਾਰੇ ਗਏ ਸਨ। ਬੀਸੀਸੀਐਸ ਨੇ ਵੀਰਵਾਰ ਨੂੰ ਇੱਕ ਰੀਲੀਜ਼ ਵਿੱਚ ਸਾਂਝਾ ਕੀਤਾ ਕਿ ਇਹ ਲਗਾਤਾਰ 37ਵਾਂ ਮਹੀਨਾ ਸੀ ਜਿੱਥੇ ਨਸ਼ੀਲੀਆਂ ਦਵਾਈਆਂ ਨਾਲ ਘੱਟੋ-ਘੱਟ 150 ਲੋਕ ਮਾਰੇ ਗਏ ਸਨ।

ਕੋਰੋਨਰਜ਼ ਸਰਵਿਸ ਨੇ ਦੱਸਿਆ ਕਿ ਟੌਕਸਿਕਲੋਜੀਕਲ ਟੈਸਟਿੰਗ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਸੂਬੇ ਵਿੱਚ ਗੈਰ-ਨਿਯੰਤ੍ਰਿਤ ਨਸ਼ੇ ਦੀ ਸਪਲਾਈ ਖਤਰਨਾਕ ਅਤੇ ਅਸਥਿਰ ਹੈ। ਚੀਫ ਕੋਰੋਨਰ ਲੀਜ਼ਾ ਲੈਪੋਇੰਟ ਨੇ ਕਿਹਾ ਕਿ ਅਸੀਂ ਨਿੱਤ ਦਿਨ ਵੱਡੀ ਗਿਣਤੀ 'ਚ ਆਪਣੇ ਭਾਈਚਾਰਿਆਂ ਦੇ ਮੈਂਬਰਾਂ ਨੂੰ ਗੁਆ ਰਹੇ ਹਾਂ।ਕੋਈ ਵੀ ਕਸਬਾ, ਆਂਢ-ਗੁਆਂਢ ਜਾਂ ਪਰਿਵਾਰ ਇਸ ਸੰਕਟ ਤੋਂ ਮੁਕਤ ਨਹੀਂ ਹੈ ।

ਮਾਨਸਿਕ ਸਿਹਤ ਅਤੇ ਨਸ਼ਾਖੋਰੀ ਮੰਤਰੀ ਜੈਨੀਫਰ ਵ੍ਹਾਈਟਸਾਈਡ ਨੇ ਕਿਹਾ ਕਿ 10 ਤੋਂ 59 ਸਾਲ ਦੀ ਉਮਰ ਦੇ ਲੋਕਾਂ 'ਚ ਮੌਤ ਦਾ ਸਭ ਤੋਂ ਵੱਡਾ ਕਾਰਨ ਨਸ਼ੀਲੀ ਦਵਾਈਆਂ ਦੀ ਓਵਰਡੋਜ਼ ਹੈ, ਜੋ ਕਿ ਕਤਲ, ਖ਼ੁਦਕਸ਼ੀ, ਦੁਰਘਟਨਾਵਾਂ ਅਤੇ ਬਿਮਾਰੀਆਂ ਕਰਕੇ ਹੋਈਆਂ ਕੁੱਲ ਮੌਤਾਂ ਨਾਲੋਂ ਵੀ ਵੱਧ ਹੈ। ਜ਼ਿਕਰਯੋਗ ਹੈ ਕਿ 2016 ਵਿੱਚ ਟੋਕਸਿਕ ਡਰੱਗ ਸੰਕਟ ਨੂੰ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਹੁਣ ਤੱਕ 13,317 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link