Punjabi
ਮੈਡੀਸਨ ਹੈਟ ਵਿੱਚ ਸਕੂਲ ਪਿਕਨਿਕ ਮਨਾਉਣ ਗਏ 11 ਸਾਲਾ ਬੱਚੇ ਦੀ ਡੁੱਬਣ ਕਾਰਨ ਹੋਈ ਮੌਤ
ਮੈਡੀਸਨ ਹੈਟ ਵਿਚ ਸਕੂਲ ਪਿਕਨਿਕ ਮਨਾਉਣ ਗਏ 11 ਸਾਲਾ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਘਟਨਾ ਸੋਮਵਾਰ ਦੁਪਹਿਰ ਈਕੋ ਡੇਲ ਰੀਜਨਲ ਪਾਰਕ ਵਿਚ ਵਾਪਰੀ। ਇੱਥੇ ਬੱਚੇ ਦੇ ਲਾਪਤਾ ਹੋਣ ਦੀ ਖਬਰ ਮਿਲਣ ਮਗਰੋਂ ਉਸ ਨੂੰ ਝੀਲ ਵਿਚੋਂ ਬਾਹਰ ਕੱਢ ਕੇ ਹਸਪਤਾਲ ਲੈ ਜਾਇਆ ਗਿਆ ਸੀ ਪਰ ਉੱਥੇ ਉਸ ਦੀ ਮੌਤ ਹੋ ਗਈ।
Punjabi
ਲੈਂਗਲੀ ਵਿੱਚ ਘਰ 'ਤੇ ਫਾਇਰਿੰਗ ਦੀ ਘਟਨਾ ਨੂੰ ਪੁਲਿਸ ਨੇ ਐਕਸਟੋਸ਼ਨ ਨਾਲ ਜੋੜਿਆ
ਲੈਂਗਲੀ ਆਰ.ਸੀ.ਐਮ.ਪੀ. ਨੇ ਪਿਛਲੇ ਹਫ਼ਤੇ ਸ਼ਹਿਰ ਵਿਚ ਇੱਕ ਘਰ 'ਤੇ ਹੋਈ ਸ਼ੂਟਿੰਗ ਦੀ ਵਾਰਦਾਤ ਨੂੰ ਐਕਸਟੋਸ਼ਨ ਨਾਲ ਸਬੰਧਤ ਮਾਮਲਾ ਕਰਾਰ ਦਿੱਤਾ ਹੈ। ਇਹ ਘਟਨਾ ਸ਼ੁੱਕਰਵਾਰ ਨੂੰ 45A ਐਵੇਨਿਊ ਦੇ 21500 ਬਲਾਕ ਵਿਚ ਸਥਿਤ ਇੱਕ ਘਰ ਵਿਚ ਅੱਧੀ ਰਾਤ ਨੂੰ ਕਰੀਬ 12:40 ਵਜੇ ਵਾਪਰੀ ਸੀ।
Punjabi
ਐਬਟਸਫੋਰਡ 'ਚ ਡਰਾਈਵਰ ਵੱਲੋਂ ਬਾਈਪਾਸ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ SUV ਕੀਤੀ ਗਈ ਜ਼ਬਤ
ਐਬਟਸਫੋਰਡ ਵਿੱਚ ਇੱਕ ਮਹਿਲਾ ਡਰਾਈਵਰ ਨੂੰ ਹਾਦਸੇ ਦੀ ਜਾਂਚ ਕਰ ਰਹੀ ਪੁਲਿਸ ਟੀਮ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਆਪਣੀ ਐਸ.ਯੂ.ਵੀ. ਕੁਰਕ ਹੋਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਮੁਤਾਬਕ, ਸ਼ਨੀਵਾਰ ਸ਼ਾਮ ਵੌਟਕਾਮ ਰੋਡ 'ਤੇ ਇੱਕ ਮੋਟਰਸਾਈਕਲ ਐਕਸੀਡੈਂਟ ਹੋਣ ਕਰਕੇ ਰਸਤਾ ਬੰਦ ਕੀਤਾ ਗਿਆ ਸੀ।
Punjabi
ਵੈਨਕੂਵਰ ਪੁਲਿਸ ਦੀ ਹਿਰਾਸਤ ਦੌਰਾਨ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਵੈਨਕੂਵਰ ਪੁਲਿਸ ਦੀ ਹਿਰਾਸਤ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਾਂਚ Independent Investigations Office ਵੱਲੋਂ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਔਫੀਸਰ ਵੱਲੋਂ ਵਿਅਕਤੀ ਨੂੰ ਐਤਵਾਰ ਦੁਪਹਿਰ ਲਗਭਗ 3 ਵਜੇ ਗ੍ਰਿਫ਼ਤਾਰ ਕਰਕੇ ਕੋਰਡੋਵਾ ਸਟ੍ਰੀਟ ਸਥਿਤ ਵੈਨਕੂਵਰ ਪੁਲਿਸ ਵਿਭਾਗ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ,ਜਿੱਥੇ ਸੋਮਵਾਰ ਸਵੇਰੇ 8 ਵਜੇ ਜੇਲ੍ਹ ਸਟਾਫ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਅਤੇ ਮੌਕੇ 'ਤੇ ਪਹੁੰਚੇ ਬੀ.ਸੀ. ਐਮਰਜੈਂਸੀ ਹੈਲਥ ਸਰਵਿਸਸ ਦੇ ਅਧਿਕਾਰੀਆਂ ਨੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਸ ਨੇ ਮੌਕੇ 'ਤੇ ਦਮ ਤੋੜ ਦਿੱਤਾ।
Punjabi
ਜੀ7 ਸੰਮੇਲਨ ਦੌਰਾਨ ਪੀ.ਐਮ.ਮੋਦੀ ਅਤੇ ਟਰੰਪ ਦੀ ਹੋਈ ਮੁਲਾਕਾਤ, ਬੁੱਧਵਾਰ ਨੂੰ ਹੋਵੇਗੀ ਦੁਵੱਲੀ ਗੱਲਬਾਤ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਫਰਾਂਸ ਵਿੱਚ ਜੀ7 ਸੰਮੇਲਨ ਵਿੱਚ ਮੁਲਾਕਾਤ ਹੋਈ। ਦੋਵਾਂ ਨੇਤਾਵਾਂ ਨੇ ਗਰਮਜੋਸ਼ੀ ਨਾਲ ਹੱਥ ਮਿਲਾਇਆ। 16 ਮਹੀਨਿਆਂ ਬਾਅਦ ਹੋਈ ਇਸ ਮੁਲਾਕਾਤ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ 52ਵੇਂ G7 ਸੰਮੇਲਨ ਲਈ ਫਰਾਂਸ ਦੇ ਏਵੀਅਨ ਵਿੱਚ ਹਨ, ਜਿੱਥੇ ਉਹ ਕਈ ਮਹੱਤਵਪੂਰਨ ਕੂਟਨੀਤਕ ਮੀਟਿੰਗਾਂ ਵਿੱਚ ਹਿੱਸਾ ਲੈਣਗੇ।